ਨਸ਼ਾ, ਕਿਸਾਨੀ ਅਤੇ ਪੰਥਕ ਮੁੱਦਿਆਂ ਇਲਾਵਾ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਦੀਆਂ ਸਟੇਜਾਂ ਤੋਂ ਲੀਡਰਾਂ ਨੇ ਹੋਰ ਕੀ-ਕੀ ਦਾਅਵੇ ਕੀਤਾ

ਵੀਡੀਓ ਕੈਪਸ਼ਨ, ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਤਮਾਮ ਪਾਰਟੀਆਂ ਨੇ ਸਿਆਸੀ ਕਾਨਫਰੰਸਾਂ ਕੀਤੀਆਂ।
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਸਿਆਸੀ ਧਿਰਾਂ ਨੇ ਕਾਨਫਰੰਸਾਂ ਕੀਤੀਆਂ। ਇਸ ਦੌਰਾਨ ਸਿਆਸਤਦਾਨ ਇੱਕ-ਦੂਜੇ 'ਤੇ ਨਿਸ਼ਾਨੇ ਲਾਉਂਦੇ ਨਜ਼ਰ ਆਏ।

ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਏ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਸਣੇ ਬਾਕੀ ਪਾਰਟੀਆਂ ਉੱਤੇ ਵੀ ਸਿਆਸੀ ਨਿਸ਼ਾਨਾ ਲਾਇਆ। ਨਾਲ ਹੀ ਕਾਂਗਰਸ ਦੀ ਅੰਦਰੂਨੀ ਧੜੇਬਾਜ਼ੀ 'ਤੇ ਵੀ ਤੰਜ ਕੱਸਿਆ।

ਕਾਂਗਰਸ ਦੀ ਸਿਆਸੀ ਕਾਨਫਰੰਸ ਵਿੱਚ ਸਟੇਜ ਤੋਂ ਪਾਰਟੀ ਪ੍ਰਧਾਨ ਰਾਜਾ ਵੜਿੰਗ ਗਾਇਬ ਰਹੇ ਜਦੋਂਕਿ ਚੰਨੀ ਧੜੇ ਦੇ ਲੀਡਰਾਂ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਚੰਨੀ ਵੱਲੋਂ ਸੀਐੱਮ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲਿਆ ਗਿਆ।

ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿੱਚ ਸੁਖਬੀਰ ਸਿੰਘ ਬਾਦਲ ਨੇ ਅਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ ਅਤੇ ਪੰਥਕ ਪਾਰਟੀ ਹੋਣ ਦੇ ਦਾਅਵਿਆਂ 'ਤੇ ਸਵਾਲ ਉਠਾਏ। ਜਦੋਂ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਲਟਵਾਰ ਕੀਤਾ।

ਮਾਨ, ਸੁਖਬੀਰ ਅਤੇ ਚੰਨੀ

ਤਸਵੀਰ ਸਰੋਤ, Bhagwant mann/Sukhbir badal/Charanjit channi/fb

ਤਸਵੀਰ ਕੈਪਸ਼ਨ, ਸਿਆਸੀ ਧਿਰਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੂਬ ਦਾਅਦੇ ਕੀਤੇ ਹਨ

ਬੀਜੇਪੀ ਦੀ ਰੈਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਹਰਿਆਣਾ ਸੀਐੱਮ ਨਾਇਬ ਸੈਣੀ, ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਬਾਦਲ ਸਣੇ ਬੀਜੇਪੀ ਦੀ ਹੋਰ ਲੀਡਰਸ਼ਿਪ ਮੌਜੂਦ ਰਹੀ। ਇਸ ਦੌਰਾਨ ਸ਼ਿਵਰਾਜ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਅਮਰੀਕਾ ਜਾਂ ਕਿਸੇ ਵੀ ਹੋਰ ਮੁਲਕ ਨਾਲ ਕੋਈ ਵੀ ਸਮਝੌਤਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕੀਤਾ ਜਾਵੇਗਾ।

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਨੂੰ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਸੱਤਾ ਵਿੱਚ ਆਉਣ 'ਤੇ ਉਨ੍ਹਾਂ ਦੀ ਪਾਰਟੀ ਵੱਲੋਂ 1997 ਤੋਂ ਲੈ ਕੇ 2027 ਤੱਕ ਪੰਜਾਬ ਵਿੱਚ ਨਸ਼ੇ ਦੇ ਪਸਾਰ ਅਤੇ ਇਸ ਵਿੱਚ ਸ਼ਾਮਿਲ ਲੋਕਾਂ ਬਾਰੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇਗਾ ਅਤੇ ਜਾਂਚ ਰਿਪੋਰਟਾਂ ਜਨਤਕ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਮਨਪ੍ਰੀਤ ਇਆਲੀ ਵੱਲੋਂ ਵੀ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਆਲੀ ਨੇ ਕਿਹਾ ਕਿ ਅੱਜ-ਕੱਲ੍ਹ ਗੱਲ ਇਹ ਚੱਲ ਰਹੀ ਹੈ ਕਿ ਪੰਥ ਦਾ ਅਸਰ ਵਾਰਿਸ ਕੌਣ ਹੈ।

ਉਨ੍ਹਾਂ ਕਿਹਾ,"ਇਹ 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਤੈਅ ਕਰਨਗੇ ਕਿ ਪੰਥ ਦਾ ਅਸਲ ਵਾਰਿਸ ਕੌਣ ਹੈ।"

ਇਆਲੀ ਨੇ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਾਰ ਬਣਾਉਣ ਜਾ ਰਿਹਾ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)